ਗੁਰੂ ਗ੍ਰੰਥ ਸਾਹਿਬ 1339 · Raag Prabhaatee · Guru Arjan Dev Ji
1ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥
2ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥
3ਪ੍ਰਭਾਤੀ ਮਹਲਾ ੫ ॥
4ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥
5ਸਚੁ ਨਾਮੁ ਗੁਰਿ ਦੀਨੀ ਰਾਸੇ ॥
6ਪ੍ਰਭ ਕੀ ਦਰਗਹ ਸੋਭਾਵੰਤੇ ॥
7ਸੇਵਕ ਸੇਵਿ ਸਦਾ ਸੋਹੰਤੇ ॥੧॥
8ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
9ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥
10ਜਨਮ ਮਰਨ ਗੁਰਿ ਰਾਖੇ ਮੀਤ ॥
11ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥
12ਕੋਟਿ ਜਨਮ ਕੇ ਗਏ ਕਲੇਸ ॥
13ਜੋ ਤਿਸੁ ਭਾਵੈ ਸੋ ਭਲ ਹੋਸ ॥੨॥
14ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥
15ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥
16ਐਸਾ ਗੁਰੁ ਪਾਈਐ ਵਡਭਾਗੀ ॥
17ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥
18ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥
19ਸਗਲ ਘਟਾ ਕੇ ਅੰਤਰਜਾਮੀ ॥
20ਆਠ ਪਹਰ ਅਪੁਨੀ ਲਿਵ ਲਾਇ ॥
21ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥
22ਪ੍ਰਭਾਤੀ ਮਹਲਾ ੫ ॥
23ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥
24ਹਰਿ ਕਾ ਨਾਮੁ ਜਪਨ ਕਉ ਦੀਏ ॥
25ਆਠ ਪਹਰ ਗੁਨ ਗਾਇ ਗੁਬਿੰਦ ॥
26ਭੈ ਬਿਨਸੇ ਉਤਰੀ ਸਭ ਚਿੰਦ ॥੧॥
27ਉਬਰੇ ਸਤਿਗੁਰ ਚਰਨੀ ਲਾਗਿ ॥
28ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥
29ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥
30ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥
31ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥
32ਉਤਰੀ ਮੈਲੁ ਨਾਮ ਕੈ ਰੰਗਿ ॥੨॥
33ਚਰਨ ਕਮਲ ਸਿਉ ਲਾਗੋ ਪਿਆਰੁ ॥
34ਬਿਨਸੇ ਕਾਮ ਕ੍ਰੋਧ ਅਹੰਕਾਰ ॥
35ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥
36ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥
37ਸੁਣਿ ਸਜਣ ਸੰਤ ਮੀਤ ਸੁਹੇਲੇ ॥
38ਨਾਮੁ ਰਤਨੁ ਹਰਿ ਅਗਹ ਅਤੋਲੇ ॥
39ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥
40ਕਹੁ ਨਾਨਕ ਵਡਭਾਗੀ ਪਾਈਐ ॥੪॥੬॥
41ਪ੍ਰਭਾਤੀ ਮਹਲਾ ੫ ॥
42ਸੇ ਧਨਵੰਤ ਸੇਈ ਸਚੁ ਸਾਹਾ ॥
43ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥
44ਹਰਿ ਹਰਿ ਨਾਮੁ ਜਪਹੁ ਮਨ ਮੀਤ ॥
45ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥
46ਪਾਇਆ ਲਾਭੁ ਵਜੀ ਵਾਧਾਈ ॥
47ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥
48ਸਫਲ ਜਨਮੁ ਜੀਵਨ ਪਰਵਾਣੁ ॥
49ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥
50ਬਿਨਸੇ ਕਾਮ ਕ੍ਰੋਧ ਅਹੰਕਾਰ ॥
51ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥
52ਪ੍ਰਭਾਤੀ ਮਹਲਾ ੫ ॥
53ਗੁਰੁ ਪੂਰਾ ਪੂਰੀ ਤਾ ਕੀ ਕਲਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath