ਗੁਰੂ ਗ੍ਰੰਥ ਸਾਹਿਬ 133 · Raag Maajh · Guru Arjan Dev Ji
1ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥
2ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥
3ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥
4ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥
5ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥
6ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥
7ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
8ੴ ਸਤਿਗੁਰ ਪ੍ਰਸਾਦਿ ॥
9ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
10ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
11ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
12ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
13ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
14ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
15ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
16ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥
17ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
18ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
19ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
20ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
21ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
22ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
23ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
24ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
25ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
26ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
27ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
28ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
29ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
30ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
31ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
32ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
33ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
34ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath