ਗੁਰੂ ਗ੍ਰੰਥ ਸਾਹਿਬ 1340 · Raag Prabhaatee · Guru Arjan Dev Ji
1ਗੁਰ ਕਾ ਸਬਦੁ ਸਦਾ ਸਦ ਅਟਲਾ ॥
2ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥
3ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥
4ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥
5ਗੁਰ ਪਰਸਾਦੀ ਉਤਰੇ ਪਾਰਿ ॥
6ਭਉ ਭਰਮੁ ਬਿਨਸੇ ਬਿਕਾਰ ॥
7ਮਨ ਤਨ ਅੰਤਰਿ ਬਸੇ ਗੁਰ ਚਰਨਾ ॥
8ਨਿਰਭੈ ਸਾਧ ਪਰੇ ਹਰਿ ਸਰਨਾ ॥੨॥
9ਅਨਦ ਸਹਜ ਰਸ ਸੂਖ ਘਨੇਰੇ ॥
10ਦੁਸਮਨੁ ਦੂਖੁ ਨ ਆਵੈ ਨੇਰੇ ॥
11ਗੁਰਿ ਪੂਰੈ ਅਪੁਨੇ ਕਰਿ ਰਾਖੇ ॥
12ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥
13ਸੰਤ ਸਾਜਨ ਸਿਖ ਭਏ ਸੁਹੇਲੇ ॥
14ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥
15ਜਨਮ ਮਰਨ ਦੁਖ ਫਾਹਾ ਕਾਟਿਆ ॥
16ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥
17ਪ੍ਰਭਾਤੀ ਮਹਲਾ ੫ ॥
18ਸਤਿਗੁਰਿ ਪੂਰੈ ਨਾਮੁ ਦੀਆ ॥
19ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
20ਚਰਨ ਕਮਲ ਗੁਰ ਕੇ ਮਨਿ ਵੂਠੇ ॥
21ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
22ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥
23ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
24ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥
25ਸੰਗਿ ਸਹਾਈ ਜਹ ਹਉ ਜਾਈ ॥੩॥
26ਦੁਇ ਕਰ ਜੋੜਿ ਕਰੀ ਅਰਦਾਸਿ ॥
27ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
28ਪ੍ਰਭਾਤੀ ਮਹਲਾ ੫ ॥
29ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥
30ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥
31ਕਿਲਬਿਖ ਮੇਟੇ ਸਬਦਿ ਸੰਤੋਖੁ ॥
32ਨਾਮੁ ਅਰਾਧਨ ਹੋਆ ਜੋਗੁ ॥
33ਸਾਧਸੰਗਿ ਹੋਆ ਪਰਗਾਸੁ ॥
34ਚਰਨ ਕਮਲ ਮਨ ਮਾਹਿ ਨਿਵਾਸੁ ॥੧॥
35ਜਿਨਿ ਕੀਆ ਤਿਨਿ ਲੀਆ ਰਾਖਿ ॥
36ਪ੍ਰਭੁ ਪੂਰਾ ਅਨਾਥ ਕਾ ਨਾਥੁ ॥
37ਜਿਸਹਿ ਨਿਵਾਜੇ ਕਿਰਪਾ ਧਾਰਿ ॥
38ਪੂਰਨ ਕਰਮ ਤਾ ਕੇ ਆਚਾਰ ॥੨॥
39ਗੁਣ ਗਾਵੈ ਨਿਤ ਨਿਤ ਨਿਤ ਨਵੇ ॥
40ਲਖ ਚਉਰਾਸੀਹ ਜੋਨਿ ਨ ਭਵੇ ॥
41ਈਹਾਂ ਊਹਾਂ ਚਰਣ ਪੂਜਾਰੇ ॥
42ਮੁਖੁ ਊਜਲੁ ਸਾਚੇ ਦਰਬਾਰੇ ॥੩॥
43ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥
44ਕੋਟਿ ਮਧੇ ਕੋ ਵਿਰਲਾ ਦਾਸੁ ॥
45ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥
46ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥
47ਪ੍ਰਭਾਤੀ ਮਹਲਾ ੫ ॥
48ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥
49ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥
50ਅੰਮ੍ਰਿਤ ਬਾਣੀ ਸੁਣਤ ਨਿਹਾਲ ॥
51ਬਿਨਸਿ ਗਏ ਬਿਖਿਆ ਜੰਜਾਲ ॥੧॥
52ਸਾਚ ਸਬਦ ਸਿਉ ਲਾਗੀ ਪ੍ਰੀਤਿ ॥
53ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥
54ਨਾਮੁ ਜਪਤ ਹੋਆ ਪਰਗਾਸੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath