ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1341 · Raag Prabhaatee · Guru Arjan Dev Ji

1ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥

2ਗੁਰ ਸਮਰਥ ਸਦਾ ਦਇਆਲ ॥

3ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥

4ਪ੍ਰਭਾਤੀ ਮਹਲਾ ੫ ॥

5ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥

6ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥

7ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥

8ਹਰਿ ਹਰਿ ਜਪਤ ਪੂਰਨ ਭਈ ਆਸ ॥੧॥

9ਸਰਬ ਕਲਿਆਣ ਸੂਖ ਮਨਿ ਵੂਠੇ ॥

10ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥

11ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ

12ੴ ਸਤਿਗੁਰ ਪ੍ਰਸਾਦਿ ॥

13ਅਵਰੁ ਨ ਦੂਜਾ ਠਾਉ ॥

14ਨਾਹੀ ਬਿਨੁ ਹਰਿ ਨਾਉ ॥

15ਸਰਬ ਸਿਧਿ ਕਲਿਆਨ ॥

16ਪੂਰਨ ਹੋਹਿ ਸਗਲ ਕਾਮ ॥੧॥

17ਹਰਿ ਕੋ ਨਾਮੁ ਜਪੀਐ ਨੀਤ ॥

18ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥

19ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥

20ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥

21ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥

22ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥

23ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥

24ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥

25ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ

26ੴ ਸਤਿਗੁਰ ਪ੍ਰਸਾਦਿ ॥

27ਰਮ ਰਾਮ ਰਾਮ ਰਾਮ ਜਾਪ ॥

28ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥

29ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥

30ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥

31ਪ੍ਰਭਾਤੀ ਮਹਲਾ ੫ ॥

32ਚਰਨ ਕਮਲ ਸਰਨਿ ਟੇਕ ॥

33ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥

34ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥

35ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥

36ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath