ਗੁਰੂ ਗ੍ਰੰਥ ਸਾਹਿਬ 1342 · Raag Prabhaatee
1ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ
2ੴ ਸਤਿਗੁਰ ਪ੍ਰਸਾਦਿ ॥
3ਦੁਬਿਧਾ ਬਉਰੀ ਮਨੁ ਬਉਰਾਇਆ ॥
4ਝੂਠੈ ਲਾਲਚਿ ਜਨਮੁ ਗਵਾਇਆ ॥
5ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥
6ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥
7ਨਾ ਮਨੁ ਮਰੈ ਨ ਮਾਇਆ ਮਰੈ ॥
8ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥
9ਮਾਇਆ ਸੰਚਿ ਰਾਜੇ ਅਹੰਕਾਰੀ ॥
10ਮਾਇਆ ਸਾਥਿ ਨ ਚਲੈ ਪਿਆਰੀ ॥
11ਮਾਇਆ ਮਮਤਾ ਹੈ ਬਹੁ ਰੰਗੀ ॥
12ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥
13ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥
14ਜੈਸੀ ਮਨਸਾ ਤੈਸੀ ਦਸਾ ॥
15ਜੈਸਾ ਕਰਮੁ ਤੈਸੀ ਲਿਵ ਲਾਵੈ ॥
16ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥
17ਰਾਗਿ ਨਾਦਿ ਮਨੁ ਦੂਜੈ ਭਾਇ ॥
18ਅੰਤਰਿ ਕਪਟੁ ਮਹਾ ਦੁਖੁ ਪਾਇ ॥
19ਸਤਿਗੁਰੁ ਭੇਟੈ ਸੋਝੀ ਪਾਇ ॥
20ਸਚੈ ਨਾਮਿ ਰਹੈ ਲਿਵ ਲਾਇ ॥੪॥
21ਸਚੈ ਸਬਦਿ ਸਚੁ ਕਮਾਵੈ ॥
22ਸਚੀ ਬਾਣੀ ਹਰਿ ਗੁਣ ਗਾਵੈ ॥
23ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥
24ਤਾ ਦਰਿ ਸਾਚੈ ਸੋਭਾ ਪਾਵੈ ॥੫॥
25ਗੁਰ ਸੇਵਾ ਬਿਨੁ ਭਗਤਿ ਨ ਹੋਈ ॥
26ਅਨੇਕ ਜਤਨ ਕਰੈ ਜੇ ਕੋਈ ॥
27ਹਉਮੈ ਮੇਰਾ ਸਬਦੇ ਖੋਈ ॥
28ਨਿਰਮਲ ਨਾਮੁ ਵਸੈ ਮਨਿ ਸੋਈ ॥੬॥
29ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥
30ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥
31ਸਬਦੇ ਨਾਮੁ ਰਖੈ ਉਰਿ ਧਾਰਿ ॥
32ਸਬਦੇ ਗਤਿ ਮਤਿ ਮੋਖ ਦੁਆਰੁ ॥੭॥
33ਅਵਰੁ ਨਾਹੀ ਕਰਿ ਦੇਖਣਹਾਰੋ ॥
34ਸਾਚਾ ਆਪਿ ਅਨੂਪੁ ਅਪਾਰੋ ॥
35ਰਾਮ ਨਾਮ ਊਤਮ ਗਤਿ ਹੋਈ ॥
36ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥
37ਪ੍ਰਭਾਤੀ ਮਹਲਾ ੧ ॥
38ਮਾਇਆ ਮੋਹਿ ਸਗਲ ਜਗੁ ਛਾਇਆ ॥
39ਕਾਮਣਿ ਦੇਖਿ ਕਾਮਿ ਲੋਭਾਇਆ ॥
40ਸੁਤ ਕੰਚਨ ਸਿਉ ਹੇਤੁ ਵਧਾਇਆ ॥
41ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥
42ਐਸਾ ਜਾਪੁ ਜਪਉ ਜਪਮਾਲੀ ॥
43ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥
44ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥
45ਸਾਚ ਸਬਦਿ ਤੁਝ ਮਾਹਿ ਸਮਾਇਆ ॥
46ਆਵਾ ਗਉਣੁ ਤੁਧੁ ਆਪਿ ਰਚਾਇਆ ॥
47ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥
48ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥
49ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥
50ਸਗਲ ਸਰੋਵਰ ਜੋਤਿ ਸਮਾਣੀ ॥
51ਆਨਦ ਰੂਪ ਵਿਟਹੁ ਕੁਰਬਾਣੀ ॥੩॥
52ਭਾਉ ਭਗਤਿ ਗੁਰਮਤੀ ਪਾਏ ॥
53ਹਉਮੈ ਵਿਚਹੁ ਸਬਦਿ ਜਲਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath