ਗੁਰੂ ਗ੍ਰੰਥ ਸਾਹਿਬ 1343 · Raag Prabhaatee · Guru Nanak Dev Ji
1ਧਾਵਤੁ ਰਾਖੈ ਠਾਕਿ ਰਹਾਏ ॥
2ਸਚਾ ਨਾਮੁ ਮੰਨਿ ਵਸਾਏ ॥੪॥
3ਬਿਸਮ ਬਿਨੋਦ ਰਹੇ ਪਰਮਾਦੀ ॥
4ਗੁਰਮਤਿ ਮਾਨਿਆ ਏਕ ਲਿਵ ਲਾਗੀ ॥
5ਦੇਖਿ ਨਿਵਾਰਿਆ ਜਲ ਮਹਿ ਆਗੀ ॥
6ਸੋ ਬੂਝੈ ਹੋਵੈ ਵਡਭਾਗੀ ॥੫॥
7ਸਤਿਗੁਰੁ ਸੇਵੇ ਭਰਮੁ ਚੁਕਾਏ ॥
8ਅਨਦਿਨੁ ਜਾਗੈ ਸਚਿ ਲਿਵ ਲਾਏ ॥
9ਏਕੋ ਜਾਣੈ ਅਵਰੁ ਨ ਕੋਇ ॥
10ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥
11ਸੇਵਾ ਸੁਰਤਿ ਸਬਦਿ ਵੀਚਾਰਿ ॥
12ਜਪੁ ਤਪੁ ਸੰਜਮੁ ਹਉਮੈ ਮਾਰਿ ॥
13ਜੀਵਨ ਮੁਕਤੁ ਜਾ ਸਬਦੁ ਸੁਣਾਏ ॥
14ਸਚੀ ਰਹਤ ਸਚਾ ਸੁਖੁ ਪਾਏ ॥੭॥
15ਸੁਖਦਾਤਾ ਦੁਖੁ ਮੇਟਣਹਾਰਾ ॥
16ਅਵਰੁ ਨ ਸੂਝਸਿ ਬੀਜੀ ਕਾਰਾ ॥
17ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥
18ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥
19ਪ੍ਰਭਾਤੀ ਮਹਲਾ ੧ ॥
20ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥
21ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥
22ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥
23ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥
24ਖਟੁ ਕਰਮ ਨਾਮੁ ਨਿਰੰਜਨੁ ਸੋਈ ॥
25ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥
26ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥
27ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥
28ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥
29ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥
30ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥
31ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥
32ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥
33ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥
34ਏ ਭ੍ਰਮਿ ਭੂਲੇ ਮਰਹੁ ਨ ਕੋਈ ॥
35ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥
36ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥
37ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥
38ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥
39ਇਸ ਨੋ ਵਿਆਪੈ ਸੋਗ ਸੰਤਾਪੁ ॥
40ਸੋ ਸੇਵਹੁ ਜਿਸੁ ਮਾਈ ਨ ਬਾਪੁ ॥
41ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥
42ਜਹ ਜਹ ਦੇਖਾ ਤਹ ਤਹ ਸੋਈ ॥
43ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥
44ਹਿਰਦੈ ਸਚੁ ਏਹ ਕਰਣੀ ਸਾਰੁ ॥
45ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥
46ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥
47ਘਰਿ ਬਾਹਰਿ ਏਕੋ ਕਰਿ ਜਾਣੁ ॥
48ਏਹਾ ਮਤਿ ਸਬਦੁ ਹੈ ਸਾਰੁ ॥
49ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥
50ਕਰਣੀ ਕੀਰਤਿ ਗੁਰਮਤਿ ਸਾਰੁ ॥
51ਸੰਤ ਸਭਾ ਗੁਣ ਗਿਆਨੁ ਬੀਚਾਰੁ ॥
52ਮਨੁ ਮਾਰੇ ਜੀਵਤ ਮਰਿ ਜਾਣੁ ॥
53ਨਾਨਕ ਨਦਰੀ ਨਦਰਿ ਪਛਾਣੁ ॥੮॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath