ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1344 · Raag Prabhaatee

1ਪ੍ਰਭਾਤੀ ਮਹਲਾ ੧ ਦਖਣੀ ॥

2ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥

3ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥

4ਕੋਈ ਜਾਣਿ ਨ ਭੂਲੈ ਭਾਈ ॥

5ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥

6ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥

7ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥

8ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥

9ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥

10ਰਾਜਾ ਜਨਮੇਜਾ ਦੇ ਮਤਂੀ ਬਰਜਿ ਬਿਆਸਿ ਪੜੑਾਇਆ ॥

11ਤਿਨਿੑ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥

12ਗਣਤ ਨ ਗਣਂੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥

13ਜੋ ਕਿਛੁ ਵਰਤੈ ਤੁਧੈ ਸਲਾਹਂੀ ਸਭ ਤੇਰੀ ਵਡਿਆਈ ॥੫॥

14ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥

15ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥

16ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥

17ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥

18ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥

19ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥

20ਪ੍ਰਭਾਤੀ ਮਹਲਾ ੧ ॥

21ਆਖਣਾ ਸੁਨਣਾ ਨਾਮੁ ਅਧਾਰੁ ॥

22ਧੰਧਾ ਛੁਟਕਿ ਗਇਆ ਵੇਕਾਰੁ ॥

23ਜਿਉ ਮਨਮੁਖਿ ਦੂਜੈ ਪਤਿ ਖੋਈ ॥

24ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥

25ਸੁਣਿ ਮਨ ਅੰਧੇ ਮੂਰਖ ਗਵਾਰ ॥

26ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥

27ਇਸੁ ਮਨ ਮਾਇਆ ਮੋਹਿ ਬਿਨਾਸੁ ॥

28ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥

29ਗੁਰਮੁਖਿ ਵਿਰਲਾ ਚੀਨੑੈ ਕੋਈ ॥

30ਨਾਮ ਬਿਹੂਨਾ ਮੁਕਤਿ ਨ ਹੋਈ ॥੨॥

31ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥

32ਬਿਨੁ ਗੁਰ ਬੂਝੇ ਜਮ ਕੀ ਫਾਸੀ ॥

33ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥

34ਗੁਰਮੁਖਿ ਛੂਟੈ ਨਾਮੁ ਸਮੑਾਲਿ ॥੩॥

35ਆਪੇ ਸਦੇ ਢਿਲ ਨ ਹੋਇ ॥

36ਸਬਦਿ ਮਰੈ ਸਹਿਲਾ ਜੀਵੈ ਸੋਇ ॥

37ਬਿਨੁ ਗੁਰ ਸੋਝੀ ਕਿਸੈ ਨ ਹੋਇ ॥

38ਆਪੇ ਕਰੈ ਕਰਾਵੈ ਸੋਇ ॥੪॥

39ਝਗੜੁ ਚੁਕਾਵੈ ਹਰਿ ਗੁਣ ਗਾਵੈ ॥

40ਪੂਰਾ ਸਤਿਗੁਰੁ ਸਹਜਿ ਸਮਾਵੈ ॥

41ਇਹੁ ਮਨੁ ਡੋਲਤ ਤਉ ਠਹਰਾਵੈ ॥

42ਸਚੁ ਕਰਣੀ ਕਰਿ ਕਾਰ ਕਮਾਵੈ ॥੫॥

43ਅੰਤਰਿ ਜੂਠਾ ਕਿਉ ਸੁਚਿ ਹੋਇ ॥

44ਸਬਦੀ ਧੋਵੈ ਵਿਰਲਾ ਕੋਇ ॥

45ਗੁਰਮੁਖਿ ਕੋਈ ਸਚੁ ਕਮਾਵੈ ॥

46ਆਵਣੁ ਜਾਣਾ ਠਾਕਿ ਰਹਾਵੈ ॥੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath