ਗੁਰੂ ਗ੍ਰੰਥ ਸਾਹਿਬ 1345 · Raag Prabhaatee · Guru Nanak Dev Ji
1ਭਉ ਖਾਣਾ ਪੀਣਾ ਸੁਖੁ ਸਾਰੁ ॥
2ਹਰਿ ਜਨ ਸੰਗਤਿ ਪਾਵੈ ਪਾਰੁ ॥
3ਸਚੁ ਬੋਲੈ ਬੋਲਾਵੈ ਪਿਆਰੁ ॥
4ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥
5ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥
6ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥
7ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥
8ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥
9ਪ੍ਰਭਾਤੀ ਮਹਲਾ ੧ ॥
10ਰਾਮ ਨਾਮੁ ਜਪਿ ਅੰਤਰਿ ਪੂਜਾ ॥
11ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥
12ਏਕੋ ਰਵਿ ਰਹਿਆ ਸਭ ਠਾਈ ॥
13ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥
14ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥
15ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥
16ਸਚੁ ਜਿਹਵਾ ਹਰਿ ਰਸਨ ਰਸਾਈ ॥
17ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥
18ਕਰਮ ਧਰਮ ਪ੍ਰਭਿ ਮੇਰੈ ਕੀਏ ॥
19ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥
20ਸਤਿਗੁਰ ਕੈ ਵਸਿ ਚਾਰਿ ਪਦਾਰਥ ॥
21ਤੀਨਿ ਸਮਾਏ ਏਕ ਕ੍ਰਿਤਾਰਥ ॥੫॥
22ਸਤਿਗੁਰਿ ਦੀਏ ਮੁਕਤਿ ਧਿਆਨਾਂ ॥
23ਹਰਿ ਪਦੁ ਚੀਨਿੑ ਭਏ ਪਰਧਾਨਾ ॥੬॥
24ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥
25ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥
26ਕਹੁ ਨਾਨਕ ਗੁਰਿ ਬੂਝ ਬੁਝਾਈ ॥
27ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥
28ਪ੍ਰਭਾਤੀ ਮਹਲਾ ੧ ॥
29ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥
30ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥
31ਝੂਠੀ ਦੁਰਮਤਿ ਕੀ ਚਤੁਰਾਈ ॥
32ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥
33ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥
34ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥
35ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥
36ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥
37ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥
38ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥
39ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥
40ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥
41ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥
42ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥
43ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥
44ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥
45ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥
46ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath