ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1346 · Raag Prabhaatee

1ਪ੍ਰਭਾਤੀ ਮਹਲਾ ੩ ਬਿਭਾਸ

2ੴ ਸਤਿਗੁਰ ਪ੍ਰਸਾਦਿ ॥

3ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥

4ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮੑਾਲਿ ॥੧॥

5ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥

6ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥

7ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥

8ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥

9ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥

10ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥

11ਸਬਦੁ ਚੀਨਿੑ ਸੁਖੁ ਪਾਇਆ ਸਚੈ ਨਾਇ ਪਿਆਰ ॥

12ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥

13ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥

14ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥

15ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥

16ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥

17ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥

18ਗੁਰ ਪਰਸਾਦੀ ਚੀਨਿੑਆ ਹਰਿ ਰਾਖਿਆ ਉਰਿ ਧਾਰਿ ॥੭॥

19ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥

20ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥

21ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥

22ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥

23ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥

24ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥

25ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥

26ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥

27ਪ੍ਰਭਾਤੀ ਮਹਲਾ ੩ ॥

28ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥

29ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥

30ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥

31ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥

32ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥

33ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥

34ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥

35ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath