ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1348 · Raag Prabhaatee · Guru Arjan Dev Ji

1ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥

2ਪੂਜਾ ਕਰਹਿ ਬਹੁਤੁ ਬਿਸਥਾਰਾ ॥

3ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥

4ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥

5ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥

6ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥

7ਪਾਪ ਕਰਹਿ ਪੰਚਾਂ ਕੇ ਬਸਿ ਰੇ ॥

8ਤੀਰਥਿ ਨਾਇ ਕਹਹਿ ਸਭਿ ਉਤਰੇ ॥

9ਬਹੁਰਿ ਕਮਾਵਹਿ ਹੋਇ ਨਿਸੰਕ ॥

10ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥

11ਘੂਘਰ ਬਾਧਿ ਬਜਾਵਹਿ ਤਾਲਾ ॥

12ਅੰਤਰਿ ਕਪਟੁ ਫਿਰਹਿ ਬੇਤਾਲਾ ॥

13ਵਰਮੀ ਮਾਰੀ ਸਾਪੁ ਨ ਮੂਆ ॥

14ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥

15ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥

16ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥

17ਦੇਸੁ ਛੋਡਿ ਪਰਦੇਸਹਿ ਧਾਇਆ ॥

18ਪੰਚ ਚੰਡਾਲ ਨਾਲੇ ਲੈ ਆਇਆ ॥੪॥

19ਕਾਨ ਫਰਾਇ ਹਿਰਾਏ ਟੂਕਾ ॥

20ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥

21ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥

22ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥

23ਬੋਲੈ ਨਾਹੀ ਹੋਇ ਬੈਠਾ ਮੋਨੀ ॥

24ਅੰਤਰਿ ਕਲਪ ਭਵਾਈਐ ਜੋਨੀ ॥

25ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥

26ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥

27ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥

28ਪੂਛਹੁ ਸਗਲ ਬੇਦ ਸਿੰਮ੍ਰਿਤੇ ॥

29ਮਨਮੁਖ ਕਰਮ ਕਰੈ ਅਜਾਈ ॥

30ਜਿਉ ਬਾਲੂ ਘਰ ਠਉਰ ਨ ਠਾਈ ॥੭॥

31ਜਿਸ ਨੋ ਭਏ ਗੋੁਬਿੰਦ ਦਇਆਲਾ ॥

32ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥

33ਕੋਟਿ ਮਧੇ ਕੋਈ ਸੰਤੁ ਦਿਖਾਇਆ ॥

34ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥

35ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥

36ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥

37ਪ੍ਰਭਾਤੀ ਮਹਲਾ ੫ ॥

38ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥

39ਧਰਮ ਰਾਇ ਕੇ ਕਾਗਰ ਫਾਟੇ ॥

40ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥

41ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥

42ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥

43ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥

44ਚੂਕਾ ਗਉਣੁ ਮਿਟਿਆ ਅੰਧਿਆਰੁ ॥

45ਗੁਰਿ ਦਿਖਲਾਇਆ ਮੁਕਤਿ ਦੁਆਰੁ ॥

46ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥

47ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥

48ਘਟਿ ਘਟਿ ਅੰਤਰਿ ਰਵਿਆ ਸੋਇ ॥

49ਤਿਸੁ ਬਿਨੁ ਬੀਜੋ ਨਾਹੀ ਕੋਇ ॥

50ਬੈਰ ਬਿਰੋਧ ਛੇਦੇ ਭੈ ਭਰਮਾਂ ॥

51ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥

52ਮਹਾ ਤਰੰਗ ਤੇ ਕਾਂਢੈ ਲਾਗਾ ॥

53ਜਨਮ ਜਨਮ ਕਾ ਟੂਟਾ ਗਾਂਢਾ ॥

54ਜਪੁ ਤਪੁ ਸੰਜਮੁ ਨਾਮੁ ਸਮੑਾਲਿਆ ॥

55ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥

56ਮੰਗਲ ਸੂਖ ਕਲਿਆਣ ਤਿਥਾਈਂ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath