ਗੁਰੂ ਗ੍ਰੰਥ ਸਾਹਿਬ 1349 · Raag Prabhaatee · Guru Arjan Dev Ji
1ਜਹ ਸੇਵਕ ਗੋਪਾਲ ਗੁਸਾਈ ॥
2ਪ੍ਰਭ ਸੁਪ੍ਰਸੰਨ ਭਏ ਗੋਪਾਲ ॥
3ਜਨਮ ਜਨਮ ਕੇ ਮਿਟੇ ਬਿਤਾਲ ॥੫॥
4ਹੋਮ ਜਗ ਉਰਧ ਤਪ ਪੂਜਾ ॥
5ਕੋਟਿ ਤੀਰਥ ਇਸਨਾਨੁ ਕਰੀਜਾ ॥
6ਚਰਨ ਕਮਲ ਨਿਮਖ ਰਿਦੈ ਧਾਰੇ ॥
7ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥
8ਊਚੇ ਤੇ ਊਚਾ ਪ੍ਰਭ ਥਾਨੁ ॥
9ਹਰਿ ਜਨ ਲਾਵਹਿ ਸਹਜਿ ਧਿਆਨੁ ॥
10ਦਾਸ ਦਾਸਨ ਕੀ ਬਾਂਛਉ ਧੂਰਿ ॥
11ਸਰਬ ਕਲਾ ਪ੍ਰੀਤਮ ਭਰਪੂਰਿ ॥੭॥
12ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥
13ਮੀਤ ਸਾਜਨ ਭਰਵਾਸਾ ਤੇਰਾ ॥
14ਕਰੁ ਗਹਿ ਲੀਨੇ ਅਪੁਨੇ ਦਾਸ ॥
15ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
16ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ
17ੴ ਸਤਿਗੁਰ ਪ੍ਰਸਾਦਿ ॥
18ਮਰਨ ਜੀਵਨ ਕੀ ਸੰਕਾ ਨਾਸੀ ॥
19ਆਪਨ ਰੰਗਿ ਸਹਜ ਪਰਗਾਸੀ ॥੧॥
20ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥
21ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥
22ਜਹ ਅਨੰਦੁ ਦੁਖੁ ਦੂਰਿ ਪਇਆਨਾ ॥
23ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥
24ਜੋ ਕਿਛੁ ਹੋਆ ਸੁ ਤੇਰਾ ਭਾਣਾ ॥
25ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥
26ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥
27ਮਨੁ ਭਇਆ ਜਗਜੀਵਨ ਲੀਣਾ ॥੪॥੧॥
28ਪ੍ਰਭਾਤੀ ॥
29ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
30ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥
31ਅਲਹ ਰਾਮ ਜੀਵਉ ਤੇਰੇ ਨਾਈ ॥
32ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥
33ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥
34ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥
35ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥
36ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥
37ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥
38ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥
39ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮੑਾਰੇ ॥
40ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥
41ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥
42ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥
43ਪ੍ਰਭਾਤੀ ॥
44ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
45ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath