ਗੁਰੂ ਗ੍ਰੰਥ ਸਾਹਿਬ 134 · Raag Maajh · Guru Arjan Dev Ji
1ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
2ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
3ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
4ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
5ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
6ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
7ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
8ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
9ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
10ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
11ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
12ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
13ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
14ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
15ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
16ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
17ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
18ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
19ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
20ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
21ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
22ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
23ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
24ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
25ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
26ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
27ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
28ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
29ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
30ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
31ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
32ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
33ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
34ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
35ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
36ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
37ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
38ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
39ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath