ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1350 · Raag Prabhaatee · Bhagat Kabeer Ji

1ਲੋਗਾ ਭਰਮਿ ਨ ਭੂਲਹੁ ਭਾਈ ॥

2ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥

3ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥

4ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥

5ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥

6ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥

7ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥

8ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥

9ਪ੍ਰਭਾਤੀ ॥

10ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥

11ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥

12ਮੁਲਾਂ ਕਹਹੁ ਨਿਆਉ ਖੁਦਾਈ ॥

13ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥

14ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥

15ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥

16ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥

17ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥

18ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥

19ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥

20ਪ੍ਰਭਾਤੀ ॥

21ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥

22ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥

23ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥

24ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥

25ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥

26ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥

27ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥

28ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

29ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ

30ੴ ਸਤਿਗੁਰ ਪ੍ਰਸਾਦਿ ॥

31ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥

32ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥

33ਬੇਧੀਅਲੇ ਗੋਪਾਲ ਗੋੁਸਾਈ ॥

34ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥

35ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥

36ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥

37ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath