ਗੁਰੂ ਗ੍ਰੰਥ ਸਾਹਿਬ 1351 · Raag Prabhaatee · Bhagat Naam Dev Ji
1ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥
2ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥
3ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥
4ਪ੍ਰਭਾਤੀ ॥
5ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥
6ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥
7ਗੋਬਿਦੁ ਗਾਜੈ ਸਬਦੁ ਬਾਜੈ ॥
8ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥
9ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥
10ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥
11ਤੁਮੑ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥
12ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥
13ਪ੍ਰਭਾਤੀ ॥
14ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥
15ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥
16ਜੀਅ ਕੀ ਜੋਤਿ ਨ ਜਾਨੈ ਕੋਈ ॥
17ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥
18ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥
19ਆਪ ਹੀ ਕਰਤਾ ਬੀਠੁਲੁ ਦੇਉ ॥੨॥
20ਜੀਅ ਕਾ ਬੰਧਨੁ ਕਰਮੁ ਬਿਆਪੈ ॥
21ਜੋ ਕਿਛੁ ਕੀਆ ਸੁ ਆਪੈ ਆਪੈ ॥੩॥
22ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥
23ਅਮਰੁ ਹੋਇ ਸਦ ਆਕੁਲ ਰਹੈ ॥੪॥੩॥
24ਪ੍ਰਭਾਤੀ ਭਗਤ ਬੇਣੀ ਜੀ ਕੀ
25ੴ ਸਤਿਗੁਰ ਪ੍ਰਸਾਦਿ ॥
26ਤਨਿ ਚੰਦਨੁ ਮਸਤਕਿ ਪਾਤੀ ॥
27ਰਿਦ ਅੰਤਰਿ ਕਰ ਤਲ ਕਾਤੀ ॥
28ਠਗ ਦਿਸਟਿ ਬਗਾ ਲਿਵ ਲਾਗਾ ॥
29ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥
30ਕਲਿ ਭਗਵਤ ਬੰਦ ਚਿਰਾਂਮੰ ॥
31ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥
32ਨਿਤਪ੍ਰਤਿ ਇਸਨਾਨੁ ਸਰੀਰੰ ॥
33ਦੁਇ ਧੋਤੀ ਕਰਮ ਮੁਖਿ ਖੀਰੰ ॥
34ਰਿਦੈ ਛੁਰੀ ਸੰਧਿਆਨੀ ॥
35ਪਰ ਦਰਬੁ ਹਿਰਨ ਕੀ ਬਾਨੀ ॥੨॥
36ਸਿਲ ਪੂਜਸਿ ਚਕ੍ਰ ਗਣੇਸੰ ॥
37ਨਿਸਿ ਜਾਗਸਿ ਭਗਤਿ ਪ੍ਰਵੇਸੰ ॥
38ਪਗ ਨਾਚਸਿ ਚਿਤੁ ਅਕਰਮੰ ॥
39ਏ ਲੰਪਟ ਨਾਚ ਅਧਰਮੰ ॥੩॥
40ਮ੍ਰਿਗ ਆਸਣੁ ਤੁਲਸੀ ਮਾਲਾ ॥
41ਕਰ ਊਜਲ ਤਿਲਕੁ ਕਪਾਲਾ ॥
42ਰਿਦੈ ਕੂੜੁ ਕੰਠਿ ਰੁਦ੍ਰਾਖੰ ॥
43ਰੇ ਲੰਪਟ ਕ੍ਰਿਸਨੁ ਅਭਾਖੰ ॥੪॥
44ਜਿਨਿ ਆਤਮ ਤਤੁ ਨ ਚੀਨਿੑਆ ॥
45ਸਭ ਫੋਕਟ ਧਰਮ ਅਬੀਨਿਆ ॥
46ਕਹੁ ਬੇਣੀ ਗੁਰਮੁਖਿ ਧਿਆਵੈ ॥
47ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath