ਗੁਰੂ ਗ੍ਰੰਥ ਸਾਹਿਬ 1352 · Raag Jaijaavantee
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਜੈਜਾਵੰਤੀ ਮਹਲਾ ੯ ॥
3ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥
4ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥
5ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥
6ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥
7ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥
8ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥
9ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥
10ਜੈਜਾਵੰਤੀ ਮਹਲਾ ੯ ॥
11ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
12ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥
13ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
14ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥
15ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
16ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥
17ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥
18ਜੈਜਾਵੰਤੀ ਮਹਲਾ ੯ ॥
19ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥
20ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥
21ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥
22ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥
23ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥
24ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥
25ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥
26ਜੈਜਾਵੰਤੀ ਮਹਲਾ ੯ ॥
27ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
28ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥
29ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath