ਗੁਰੂ ਗ੍ਰੰਥ ਸਾਹਿਬ 1354 · Salok Sehskritee · Guru Arjan Dev Ji
1ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥
2ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥
3ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥
4ਸਾਧਸੰਗ ਸ੍ਨੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥
5ਮਿਥੵੰਤ ਦੇਹੰ ਖੀਣੰਤ ਬਲਨੰ ॥
6ਬਰਧੰਤਿ ਜਰੂਆ ਹਿਤੵੰਤ ਮਾਇਆ ॥
7ਅਤੵੰਤ ਆਸਾ ਆਥਿਤੵ ਭਵਨੰ ॥
8ਗਨੰਤ ਸ੍ਵਾਸਾ ਭੈਯਾਨ ਧਰਮੰ ॥
9ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥
10ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥
11ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥
12ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥
13ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥
14ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥
15ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥
16ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥
17ਗੰਭੀਰੰ ਊਚੈ ਸਰਬਗਿ ਅਪਾਰਾ ॥
18ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥
19ਅਨਾਥ ਨਾਥੇ ਨਾਨਕ ਸਰਣੰ ॥੫॥
20ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥
21ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥
22ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥
23ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥
24ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥
25ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥
26ਮਿਟੰਤਿ ਤਤ੍ਰਾਗਤ ਭਰਮ ਮੋਹੰ ॥
27ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥
28ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥
29ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥
30ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ ॥
31ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥
32ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥
33ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥
34ਨਹ ਘਟੰਤ ਕੇਵਲ ਗੋਪਾਲ ਅਚੁਤ ॥
35ਅਸਥਿਰੰ ਨਾਨਕ ਸਾਧ ਜਨ ॥੯॥
36ਨਹ ਬਿਲੰਬ ਧਰਮੰ ਬਿਲੰਬ ਪਾਪੰ ॥
37ਦ੍ਰਿੜੰਤ ਨਾਮੰ ਤਜੰਤ ਲੋਭੰ ॥
38ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖੵਿਣ ॥
39ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥
40ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥
41ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥
42ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥
43ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥
44ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥
45ਊਚੰ ਤ ਨੀਚੰ ਨਾਨੑਾ ਸੁ ਮੂਚੰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath