ਗੁਰੂ ਗ੍ਰੰਥ ਸਾਹਿਬ 1357 · Salok Sehskritee · Guru Arjan Dev Ji
1ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥
2ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥
3ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥
4ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥
5ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥
6ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥
7ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥
8ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥
9ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥
10ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥
11ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥
12ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥
13ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥੩੮॥
14ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥
15ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥
16ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥
17ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥
18ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥
19ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥
20ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥
21ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥
22ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥
23ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥
24ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥
25ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥
26ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥
27ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥
28ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥
29ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥
30ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥
31ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥
32ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥
33ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥
34ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥
35ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥
36ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath