ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1358 · Salok Sehskritee · Guru Arjan Dev Ji

1ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥

2ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥

3ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥

4ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥

5ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥

6ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥

7ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥

8ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥

9ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

10ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥

11ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥

12ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥

13ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥

14ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥

15ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥

16ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥

17ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥

18ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥

19ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥

20ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥

21ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥

22ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥

23ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥

24ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥

25ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥

26ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥

27ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥

28ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥

29ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥

30ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥

31ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥

32ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥

33ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥

34ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥

35ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath