ਗੁਰੂ ਗ੍ਰੰਥ ਸਾਹਿਬ 1359 · Salok Sehskritee · Guru Arjan Dev Ji
1ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥
2ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥
3ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥
4ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥
5ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥
6ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥
7ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥
8ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥
9ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥
10ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥
11ਅਸ੍ਚਰਜ ਰੂਪੰ ਰਹੰਤ ਜਨਮੰ ॥
12ਨੇਤ ਨੇਤ ਕਥੰਤਿ ਬੇਦਾ ॥
13ਊਚ ਮੂਚ ਅਪਾਰ ਗੋਬਿੰਦਹ ॥
14ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥
15ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥
16ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥
17ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ ॥
18ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥
19ਭਜੁ ਸਾਧਸੰਗਿ ਗੋੁਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥
20ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ ॥
21ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥
22ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ ॥
23ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥
24ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥
25ਛਿਜੰਤ ਮਹਾ ਸੁੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ ॥
26ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥
27ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥
28ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥
29ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥
30ਗੋਬਿੰਦ ਦਾਮੋਦਰ ਮਾਧਵੇ ॥੬੨॥
31ਗਰਬੰਤਿ ਨਾਰੀ ਮਦੋਨ ਮਤੰ ॥
32ਬਲਵੰਤ ਬਲਾਤ ਕਾਰਣਹ ॥
33ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥
34ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥
35ਨਾਨਕ ਅਨਿਕ ਬਾਰ ਨਮੋ ਨਮਹ ॥੬੩॥
36ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ ॥
37ਬੂਡੰ ਤ ਤਰੀਅੰ ਊਣੰ ਤ ਭਰੀਅੰ ॥
38ਅੰਧਕਾਰ ਕੋਟਿ ਸੂਰ ਉਜਾਰੰ ॥
39ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath