ਗੁਰੂ ਗ੍ਰੰਥ ਸਾਹਿਬ 135 · Raag Maajh · Guru Arjan Dev Ji
1ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
2ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
3ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
4ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
5ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
6ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
7ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
8ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
9ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
10ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
11ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
12ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
13ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
14ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
15ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
16ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
17ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
18ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
19ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
20ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
21ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
22ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
23ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
24ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
25ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
26ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
27ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
28ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
29ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
30ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
31ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
32ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
33ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
34ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
35ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
36ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
37ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
38ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath