ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1360 · Salok Sehskritee · Guru Arjan Dev Ji

1ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥

2ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥

3ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥

4ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥

5ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥

6ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥

7ਮਹਲਾ ੫ ਗਾਥਾ

8ੴ ਸਤਿਗੁਰ ਪ੍ਰਸਾਦਿ ॥

9ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥

10ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥

11ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥

12ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥

13ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥

14ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥

15ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥

16ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥

17ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥

18ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥

19ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥

20ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥

21ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥

22ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥

23ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥

24ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥

25ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥

26ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥

27ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥

28ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥

29ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥

30ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥

31ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥

32ਹਰਿ ਲਬਧੋ ਮਿਤ੍ਰ ਸੁਮਿਤੋ ॥

33ਬਿਦਾਰਣ ਕਦੇ ਨ ਚਿਤੋ ॥

34ਜਾ ਕਾ ਅਸਥਲੁ ਤੋਲੁ ਅਮਿਤੋ ॥

35ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥

36ਅਪਜਸੰ ਮਿਟੰਤ ਸਤ ਪੁਤ੍ਰਹ ॥

37ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath