ਗੁਰੂ ਗ੍ਰੰਥ ਸਾਹਿਬ 1361 · Fifth Mehl, Gaathaa · Guru Arjan Dev Ji
1ਪ੍ਰੀਤਮ ਭਗਵਾਨ ਅਚੁਤ ॥
2ਨਾਨਕ ਸੰਸਾਰ ਸਾਗਰ ਤਾਰਣਹ ॥੧੪॥
3ਮਰਣੰ ਬਿਸਰਣੰ ਗੋਬਿੰਦਹ ॥
4ਜੀਵਣੰ ਹਰਿ ਨਾਮ ਧੵਾਵਣਹ ॥
5ਲਭਣੰ ਸਾਧ ਸੰਗੇਣ ॥
6ਨਾਨਕ ਹਰਿ ਪੂਰਬਿ ਲਿਖਣਹ ॥੧੫॥
7ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥
8ਬੵਾਧਿ ਉਪਾੜਣ ਸੰਤੰ ॥
9ਨਾਨਕ ਲਬਧ ਕਰਮਣਹ ॥੧੬॥
10ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥
11ਤਥ ਲਗਣੰ ਪ੍ਰੇਮ ਨਾਨਕ ॥
12ਪਰਸਾਦੰ ਗੁਰ ਦਰਸਨਹ ॥੧੭॥
13ਚਰਣਾਰਬਿੰਦ ਮਨ ਬਿਧੵੰ ॥
14ਸਿਧੵੰ ਸਰਬ ਕੁਸਲਣਹ ॥
15ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥
16ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥
17ਬੇਦ ਪੁਰਾਣ ਸਾਸਤ੍ਰ ਬੀਚਾਰੰ ॥
18ਏਕੰਕਾਰ ਨਾਮ ਉਰ ਧਾਰੰ ॥
19ਕੁਲਹ ਸਮੂਹ ਸਗਲ ਉਧਾਰੰ ॥
20ਬਡਭਾਗੀ ਨਾਨਕ ਕੋ ਤਾਰੰ ॥੨੦॥
21ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥
22ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥
23ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥
24ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥
25ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥
26ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥
27ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥
28ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
29ਫੁਨਹੇ ਮਹਲਾ ੫
30ੴ ਸਤਿਗੁਰ ਪ੍ਰਸਾਦਿ ॥
31ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
32ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
33ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
34ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
35ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
36ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
37ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
38ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
39ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
40ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
41ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
42ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
43ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
44ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
45ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
46ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath