ਗੁਰੂ ਗ੍ਰੰਥ ਸਾਹਿਬ 1362 · Phunhay Fifth Mehl · Guru Arjan Dev Ji
1ਆਸਾ ਇਤੀ ਆਸ ਕਿ ਆਸ ਪੁਰਾਈਐ ॥
2ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥
3ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥
4ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
5ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥
6ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥
7ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥
8ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥
9ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥
10ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥
11ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥
12ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
13ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥
14ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥
15ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥
16ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥
17ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥
18ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥
19ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥
20ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥
21ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
22ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
23ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
24ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
25ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
26ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
27ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
28ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥
29ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥
30ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥
31ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥
32ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥
33ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥
34ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
35ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥
36ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥
37ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥
38ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥
39ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥
40ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥
41ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥
42ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath