ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1365 · Salok Kabeer Jee · Bhagat Kabeer Ji

1ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥

2ਕਬੀਰ ਚੰਦਨ ਕਾ ਬਿਰਵਾ ਭਲਾ ਬੇੜਿੑਓ ਢਾਕ ਪਲਾਸ ॥

3ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥

4ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥

5ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥

6ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥

7ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥

8ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥

9ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥

10ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥

11ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥

12ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥

13ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥

14ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥

15ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥

16ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥

17ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥

18ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥

19ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥

20ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥

21ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥

22ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥

23ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥

24ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥

25ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥

26ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲੑ ॥

27ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥

28ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥

29ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥

30ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥

31ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥

32ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥

33ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥

34ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥

35ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥

36ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥

37ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥

38ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath