ਗੁਰੂ ਗ੍ਰੰਥ ਸਾਹਿਬ 1366 · Salok Kabeer Jee · Bhagat Kabeer Ji
1ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥
2ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥
3ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥
4ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥
5ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥
6ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥
7ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥
8ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥
9ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥
10ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥
11ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥
12ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥
13ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥
14ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥
15ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥
16ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥
17ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥
18ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥
19ਆਜੁ ਕਾਲਿੑ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥
20ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥
21ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥
22ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥
23ਆਜੁ ਕਾਲਿੑ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥
24ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥
25ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥
26ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥
27ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥
28ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥
29ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥
30ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥
31ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥
32ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥
33ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥
34ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥
35ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥
36ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥
37ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥
38ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥
39ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath