ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1367 · Salok Kabeer Jee · Bhagat Kabeer Ji

1ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥

2ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮੑਾਲਿ ॥੪੯॥

3ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥

4ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥

5ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥

6ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥

7ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥

8ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥

9ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥

10ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥

11ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥

12ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥

13ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥

14ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥

15ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥

16ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥

17ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥

18ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥

19ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥

20ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥

21ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

22ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥

23ਕਬੀਰ ਨਾ ਮੋੁਹਿ ਛਾਨਿ ਨ ਛਾਪਰੀ ਨਾ ਮੋੁਹਿ ਘਰੁ ਨਹੀ ਗਾਉ ॥

24ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥

25ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥

26ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥

27ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥

28ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥

29ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥

30ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥

31ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥

32ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥

33ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥

34ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥

35ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥

36ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥

37ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath