ਗੁਰੂ ਗ੍ਰੰਥ ਸਾਹਿਬ 1368 · Salok Kabeer Jee · Bhagat Kabeer Ji
1ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥
2ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥
3ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥
4ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥
5ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥
6ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥
7ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥
8ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥
9ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥
10ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥
11ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥
12ਕਬੀਰ ਗਾਗਰਿ ਜਲ ਭਰੀ ਆਜੁ ਕਾਲਿੑ ਜੈਹੈ ਫੂਟਿ ॥
13ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥
14ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥
15ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥
16ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥
17ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥
18ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥
19ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥
20ਕਬੀਰ ਪਾਰਸ ਚੰਦਨੈ ਤਿਨੑ ਹੈ ਏਕ ਸੁਗੰਧ ॥
21ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥
22ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥
23ਏਕੁ ਜੁ ਸਾਧੂ ਮੋੁਹਿ ਮਿਲਿਓ ਤਿਨਿੑ ਲੀਆ ਅੰਚਲਿ ਲਾਇ ॥੭੮॥
24ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥
25ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥
26ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥
27ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥
28ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥
29ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥
30ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥
31ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥
32ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥
33ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥
34ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥
35ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥
36ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥
37ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥੮੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath