ਗੁਰੂ ਗ੍ਰੰਥ ਸਾਹਿਬ 1369 · Salok Kabeer Jee · Bhagat Kabeer Ji
1ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥
2ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥
3ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥
4ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥
5ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥
6ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥
7ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥
8ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥
9ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥
10ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥
11ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥
12ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥
13ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥
14ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥
15ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥
16ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥
17ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥
18ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥
19ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥
20ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥
21ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥
22ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥
23ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥
24ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥
25ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥
26ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥
27ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥
28ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥
29ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥
30ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥
31ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥
32ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥
33ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥
34ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥
35ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥
36ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥
37ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath