ਗੁਰੂ ਗ੍ਰੰਥ ਸਾਹਿਬ 136 · Raag Maajh · Guru Arjan Dev Ji
1ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
2ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
3ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
4ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
5ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
6ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
7ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
8ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
9ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
10ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
11ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥
12ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
13ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
14ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥
15ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
16ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
17ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
18ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
19ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
20ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥
21ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
22ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
23ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
24ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
25ਮਾਝ ਮਹਲਾ ੫ ਦਿਨ ਰੈਣਿ
26ੴ ਸਤਿਗੁਰ ਪ੍ਰਸਾਦਿ ॥
27ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥
28ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥
29ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥
30ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥
31ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥
32ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥
33ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥
34ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥
35ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥
36ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥
37ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath