ਗੁਰੂ ਗ੍ਰੰਥ ਸਾਹਿਬ 1370 · Salok Kabeer Jee · Bhagat Kabeer Ji
1ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥
2ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥
3ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥
4ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥
5ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥
6ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥
7ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥
8ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥
9ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥
10ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥
11ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥
12ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥
13ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥
14ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥
15ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥
16ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥
17ਇਆ ਸੁਖ ਤੇ ਭਿਖੵਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥
18ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥
19ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥
20ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥
21ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥
22ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥
23ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥
24ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥
25ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥
26ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥
27ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥
28ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥
29ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥
30ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥
31ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥
32ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥
33ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥
34ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥
35ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥
36ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥
37ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath