ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1371 · Salok Kabeer Jee · Bhagat Kabeer Ji

1ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥

2ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥

3ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥

4ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥

5ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥

6ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥

7ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥

8ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥

9ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥

10ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥

11ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥

12ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥

13ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥

14ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥

15ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥

16ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥

17ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥

18ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥

19ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥

20ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥

21ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥

22ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥

23ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥

24ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥

25ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥

26ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥

27ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥

28ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥

29ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥

30ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥

31ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥

32ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥

33ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥

34ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥

35ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥

36ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath