ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1374 · Salok Kabeer Jee · Bhagat Kabeer Ji

1ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥

2ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥

3ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥

4ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥

5ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥

6ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥

7ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥

8ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥

9ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥

10ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥

11ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥

12ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥

13ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥

14ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥

15ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥

16ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥

17ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥

18ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥

19ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥

20ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥

21ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥

22ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥

23ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥

24ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥

25ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥

26ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥

27ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥

28ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥

29ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥

30ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥

31ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥

32ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥

33ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥

34ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥

35ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥

36ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath