ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1375 · Salok Kabeer Jee · Bhagat Kabeer Ji

1ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥

2ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥

3ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥

4ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥

5ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿੑ ਫੁਰਮਾਈ ਗਾਇ ॥੧੯੭॥

6ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥

7ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥੧੯੮॥

8ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥

9ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥੧੯੯॥

10ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥

11ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥

12ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥

13ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥

14ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥

15ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥

16ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥

17ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥

18ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥

19ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥

20ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥

21ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥

22ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥

23ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥

24ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥

25ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥

26ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥

27ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥

28ਮਹਲਾ ੫ ॥

29ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥

30ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥

31ਮਹਲਾ ੫ ॥

32ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥

33ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥

34ਮਹਲਾ ੫ ॥

35ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥

36ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥

37ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥

38ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥

39ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮੑਾਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath