ਗੁਰੂ ਗ੍ਰੰਥ ਸਾਹਿਬ 1376 · Salok Kabeer Jee · Bhagat Kabeer Ji
1ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥
2ਮਹਲਾ ੫ ॥
3ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
4ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥
5ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥
6ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥
7ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥
8ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥
9ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥
10ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥
11ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
12ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥
13ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥
14ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥
15ਮਃ ੩ ॥
16ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥
17ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥
18ਮਃ ੫ ॥
19ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥
20ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥
21ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥
22ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥
23ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥
24ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥
25ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥
26ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥
27ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥
28ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥
29ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥
30ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥
31ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥
32ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥
33ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥
34ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥
35ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥
36ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥
37ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥
38ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥
39ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath