ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1377 · Salok Kabeer Jee · Bhagat Kabeer Ji

1ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥

2ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥

3ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥

4ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥

5ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥

6ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥

7ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥

8ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥

9ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥

10ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥

11ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥

12ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥

13ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥

14ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥

15ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥

16ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥

17ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥

18ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥

19ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥

20ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥

21ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥

22ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥

23ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥

24ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥

25ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

26ਸਲੋਕ ਸੇਖ ਫਰੀਦ ਕੇ

27ੴ ਸਤਿਗੁਰ ਪ੍ਰਸਾਦਿ ॥

28ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥

29ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥

30ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥

31ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥

32ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥

33ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥

34ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥

35ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥

36ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath