ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1378 · Salok Fareed Jee · Bhagat Sheikh Fareed Ji

1ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥

2ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥

3ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥

4ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥

5ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥

6ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥

7ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥

8ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥

9ਆਪਨੜੇ ਗਿਰੀਵਾਨ ਮਹਿ ਸਿਰੁ ਨਂੀਵਾਂ ਕਰਿ ਦੇਖੁ ॥੬॥

10ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨੑਾ ਨ ਮਾਰੇ ਘੁੰਮਿ ॥

11ਆਪਨੜੈ ਘਰਿ ਜਾਈਐ ਪੈਰ ਤਿਨੑਾ ਦੇ ਚੁੰਮਿ ॥੭॥

12ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥

13ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥

14ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥

15ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥

16ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥

17ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥

18ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥

19ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥

20ਫਰੀਦਾ ਕਾਲਂੀ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥

21ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥

22ਮਃ ੩ ॥

23ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥

24ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥

25ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥

26ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥

27ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥

28ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥

29ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥

30ਫਰੀਦਾ ਥੀਉ ਪਵਾਹੀ ਦਭੁ ॥

31ਜੇ ਸਾਂਈ ਲੋੜਹਿ ਸਭੁ ॥

32ਇਕੁ ਛਿਜਹਿ ਬਿਆ ਲਤਾੜੀਅਹਿ ॥

33ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥

34ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥

35ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥

36ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥

37ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥

38ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥

39ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥

40ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿੑ ॥

41ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥

42ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath