ਗੁਰੂ ਗ੍ਰੰਥ ਸਾਹਿਬ 1379 · Salok Fareed Jee · Bhagat Sheikh Fareed Ji
1ਧਿਗੁ ਤਿਨੑਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥
2ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥
3ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥
4ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥
5ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥
6ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
7ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
8ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
9ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥
10ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥
11ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥
12ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥
13ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥
14ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥
15ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥
16ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥
17ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥
18ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥
19ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
20ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥
21ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥
22ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥
23ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥
24ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥
25ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥
26ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥
27ਫਰੀਦਾ ਕਿਤਂੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥
28ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥
29ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥
30ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥
31ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥
32ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥
33ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥
34ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
35ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
36ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥
37ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥
38ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥
39ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath