ਗੁਰੂ ਗ੍ਰੰਥ ਸਾਹਿਬ 137 · Raag Maajh · Guru Arjan Dev Ji
1ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥
2ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥
3ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥
4ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥
5ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥
6ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥
7ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥
8ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥
9ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥
10ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥
11ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥
12ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥
13ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥
14ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥
15ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥
16ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥
17ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥
18ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥
19ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥
20ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥
21ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥
22ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥
23ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥
24ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥
25ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥
26ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
27ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
28ਸਲੋਕੁ ਮਃ ੧ ॥
29ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
30ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥
31ਮਃ ੧ ॥
32ਪਹਿਲੈ ਪਿਆਰਿ ਲਗਾ ਥਣ ਦੁਧਿ ॥
33ਦੂਜੈ ਮਾਇ ਬਾਪ ਕੀ ਸੁਧਿ ॥
34ਤੀਜੈ ਭਯਾ ਭਾਭੀ ਬੇਬ ॥
35ਚਉਥੈ ਪਿਆਰਿ ਉਪੰਨੀ ਖੇਡ ॥
36ਪੰਜਵੈ ਖਾਣ ਪੀਅਣ ਕੀ ਧਾਤੁ ॥
37ਛਿਵੈ ਕਾਮੁ ਨ ਪੁਛੈ ਜਾਤਿ ॥
38ਸਤਵੈ ਸੰਜਿ ਕੀਆ ਘਰ ਵਾਸੁ ॥
39ਅਠਵੈ ਕ੍ਰੋਧੁ ਹੋਆ ਤਨ ਨਾਸੁ ॥
40ਨਾਵੈ ਧਉਲੇ ਉਭੇ ਸਾਹ ॥
41ਦਸਵੈ ਦਧਾ ਹੋਆ ਸੁਆਹ ॥
42ਗਏ ਸਿਗੀਤ ਪੁਕਾਰੀ ਧਾਹ ॥
43ਉਡਿਆ ਹੰਸੁ ਦਸਾਏ ਰਾਹ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath