ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1380 · Salok Fareed Jee · Bhagat Sheikh Fareed Ji

1ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥

2ਜੇ ਸਉ ਵਰਿੑਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥

3ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥

4ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥

5ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥

6ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥

7ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥

8ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥

9ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥

10ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥

11ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥

12ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥

13ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥

14ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥

15ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥

16ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥

17ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥

18ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥

19ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥

20ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥

21ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥

22ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥

23ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥

24ਮਃ ੩ ॥

25ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥

26ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥

27ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥

28ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥

29ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥

30ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥

31ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥

32ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥

33ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥

34ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥

35ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥

36ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥

37ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥

38ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥

39ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥

40ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath