ਗੁਰੂ ਗ੍ਰੰਥ ਸਾਹਿਬ 1381 · Salok Fareed Jee · Bhagat Sheikh Fareed Ji
1ਸਾਈ ਜਾਇ ਸਮੑਾਲਿ ਜਿਥੈ ਹੀ ਤਉ ਵੰਞਣਾ ॥੫੮॥
2ਫਰੀਦਾ ਜਿਨੑੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
3ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
4ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥
5ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥
6ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
7ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
8ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥
9ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥
10ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥
11ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥
12ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥
13ਚਿੰਜੂ ਬੋੜਨਿੑ ਨਾ ਪੀਵਹਿ ਉਡਣ ਸੰਦੀ ਡੰਝ ॥੬੪॥
14ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥
15ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥
16ਚਲਿ ਚਲਿ ਗਈਆਂ ਪੰਖੀਆਂ ਜਿਨੑੀ ਵਸਾਏ ਤਲ ॥
17ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥
18ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥
19ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥
20ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥
21ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥
22ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥
23ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥
24ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥
25ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥
26ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥
27ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥
28ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥
29ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥
30ਫਰੀਦਾ ਕਿਥੈ ਤੈਡੇ ਮਾਪਿਆ ਜਿਨੑੀ ਤੂ ਜਣਿਓਹਿ ॥
31ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥
32ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥
33ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
34ਮਹਲਾ ੫ ॥
35ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
36ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
37ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥
38ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥
39ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥
40ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥
41ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath