ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1382 · Salok Fareed Jee · Bhagat Sheikh Fareed Ji

1ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥

2ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥

3ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥

4ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥

5ਜਿੰਨੑਾ ਨੈਣ ਨਂੀਦ੍ਰਾਵਲੇ ਤਿੰਨੑਾ ਮਿਲਣੁ ਕੁਆਉ ॥੮੦॥

6ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥

7ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥

8ਮਹਲਾ ੫ ॥

9ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥

10ਜੋ ਜਨ ਪੀਰਿ ਨਿਵਾਜਿਆ ਤਿੰਨੑਾ ਅੰਚ ਨ ਲਾਗ ॥੮੨॥

11ਮਹਲਾ ੫ ॥

12ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

13ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥

14ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥

15ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥

16ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥

17ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥

18ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥

19ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥

20ਫਰੀਦਾ ਗਲਂੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥

21ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨੑਾ ਮਾ ਪਿਰੀ ॥੮੭॥

22ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥

23ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥

24ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ ॥

25ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥

26ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥

27ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥

28ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥

29ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥

30ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥

31ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥

32ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥

33ਸਰਪਰ ਮੈਥੈ ਆਵਣਾ ਮਰਣਹੁ ਨ ਡਰਿਆਹੁ ॥੯੩॥

34ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥

35ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥

36ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥

37ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥

38ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥

39ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥

40ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath