ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1383 · Salok Fareed Jee · Bhagat Sheikh Fareed Ji

1ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥

2ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥

3ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥

4ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥

5ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥

6ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥

7ਫਰੀਦਾ ਦਰੀਆਵੈ ਕੰਨੑੈ ਬਗੁਲਾ ਬੈਠਾ ਕੇਲ ਕਰੇ ॥

8ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥

9ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥

10ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥

11ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥

12ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿੑ ॥

13ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥

14ਤਿਨੑਾ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ ॥

15ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨਿੑ ॥

16ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥

17ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨੑਾ ਵਾਸੁ ॥

18ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥

19ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥

20ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥

21ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥

22ਜਿਨੑੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥

23ਮਃ ੩ ॥

24ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥

25ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥

26ਮਃ ੫ ॥

27ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ ॥

28ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥

29ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥

30ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥

31ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥

32ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥

33ਮਃ ੫ ॥

34ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥

35ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥

36ਮਃ ੫ ॥

37ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥

38ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥

39ਮਃ ੫ ॥

40ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥

41ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥

42ਮਃ ੫ ॥

43ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath