ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1384 · Salok Fareed Jee · Bhagat Sheikh Fareed Ji

1ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥

2ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥

3ਜੋ ਜਾਗੰਨਿੑ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥

4ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥

5ਇਕਿ ਜਾਗੰਦੇ ਨਾ ਲਹਨਿੑ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥

6ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥

7ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਨ ਹੋਰ ॥੧੧੪॥

8ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥

9ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥

10ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨਿੑ ॥

11ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥

12ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥

13ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥

14ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥

15ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥

16ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿੑ ॥

17ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿੑ ॥੧੧੯॥

18ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥

19ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥

20ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥

21ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥

22ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥

23ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥

24ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥

25ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥

26ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥

27ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥

28ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥

29ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥

30ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥

31ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥

32ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥

33ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥

34ਮਤਿ ਹੋਦੀ ਹੋਇ ਇਆਣਾ ॥

35ਤਾਣ ਹੋਦੇ ਹੋਇ ਨਿਤਾਣਾ ॥

36ਅਣਹੋਦੇ ਆਪੁ ਵੰਡਾਏ ॥

37ਕੋ ਐਸਾ ਭਗਤੁ ਸਦਾਏ ॥੧੨੮॥

38ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥

39ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥

40ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥

41ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath