ਗੁਰੂ ਗ੍ਰੰਥ ਸਾਹਿਬ 1385 · Svaiyay Mehl 5
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
3ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
4ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
5ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥
6ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
7ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
8ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
9ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
10ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
11ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥
12ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥
13ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥
14ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
15ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
16ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
17ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath