ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1386 · Svaiyay Mehl 5 · Guru Arjan Dev Ji

1ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥

2ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥

3ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

4ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥

5ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥

6ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥

7ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥

8ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

9ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥

10ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥

11ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥

12ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥

13ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥

14ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥

15ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥

16ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥

17ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥

18ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥

19ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥

20ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥

21ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥

22ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥

23ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥

24ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥

25ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥

26ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥

27ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥

28ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥

29ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥

30ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥

31ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥

32ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥

33ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥

34ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥

35ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath