ਗੁਰੂ ਗ੍ਰੰਥ ਸਾਹਿਬ 1388 · Svaiyay Mehl 5 · Guru Arjan Dev Ji
1ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
2ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥
3ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
4ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
5ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
6ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
7ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥
8ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
9ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥
10ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥
11ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥
12ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥
13ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥
14ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥
15ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥
16ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
17ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
18ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
19ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
20ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
21ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
22ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥
23ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥
24ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥
25ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥
26ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥
27ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥
28ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
29ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥
30ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath