ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1389 · Svaiyay Mehl 5 · Guru Arjan Dev Ji

1ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥

2ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥

3ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥

4ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥

5ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥

6ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥

7ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥

8ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥

9ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥

10ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥

11ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥

12ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥

13ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥

14ਸਵਈਏ ਮਹਲੇ ਪਹਿਲੇ ਕੇ ੧

15ੴ ਸਤਿਗੁਰ ਪ੍ਰਸਾਦਿ ॥

16ਇਕ ਮਨਿ ਪੁਰਖੁ ਧਿਆਇ ਬਰਦਾਤਾ ॥

17ਸੰਤ ਸਹਾਰੁ ਸਦਾ ਬਿਖਿਆਤਾ ॥

18ਤਾਸੁ ਚਰਨ ਲੇ ਰਿਦੈ ਬਸਾਵਉ ॥

19ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥

20ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥

21ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥

22ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥

23ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥

24ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥

25ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥

26ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥

27ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥

28ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥

29ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥

30ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥

31ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath