ਗੁਰੂ ਗ੍ਰੰਥ ਸਾਹਿਬ 138 · Raag Maajh · Guru Nanak Dev Ji
1ਆਇਆ ਗਇਆ ਮੁਇਆ ਨਾਉ ॥
2ਪਿਛੈ ਪਤਲਿ ਸਦਿਹੁ ਕਾਵ ॥
3ਨਾਨਕ ਮਨਮੁਖਿ ਅੰਧੁ ਪਿਆਰੁ ॥
4ਬਾਝੁ ਗੁਰੂ ਡੁਬਾ ਸੰਸਾਰੁ ॥੨॥
5ਮਃ ੧ ॥
6ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥
7ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥
8ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥
9ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥
10ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
11ਪਉੜੀ ॥
12ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥
13ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥
14ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥
15ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥
16ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥
17ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥
18ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥
19ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥
20ਸਲੋਕ ਮਃ ੧ ॥
21ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥
22ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥
23ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥
24ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥
25ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥
26ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥
27ਮਃ ੨ ॥
28ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥
29ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥
30ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥
31ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥
32ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥
33ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥
34ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥
35ਪਉੜੀ ॥
36ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥
37ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥
38ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥
39ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥
40ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥
41ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥
42ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath