ਗੁਰੂ ਗ੍ਰੰਥ ਸਾਹਿਬ 1390 · Svaiyay Mehl 5 · Bhatt Kal
1ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥
2ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥
3ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥
4ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥
5ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥
6ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥
7ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥
8ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥
9ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥
10ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥
11ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥
12ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥
13ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥
14ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥
15ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥
16ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥
17ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥
18ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥
19ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥
20ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥
21ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥
22ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥
23ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥
24ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥
25ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥
26ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥
27ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥
28ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥
29ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥
30ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥
31ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥
32ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥
33ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥
34ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath