ਗੁਰੂ ਗ੍ਰੰਥ ਸਾਹਿਬ 1391 · Svaiyay Mehl 5
1ਸਵਈਏ ਮਹਲੇ ਦੂਜੇ ਕੇ ੨
2ੴ ਸਤਿਗੁਰ ਪ੍ਰਸਾਦਿ ॥
3ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
4ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥
5ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥
6ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥
7ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥
8ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
9ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥
10ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥
11ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥
12ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
13ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥
14ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥
15ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥
16ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
17ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥
18ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥
19ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥
20ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
21ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥
22ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥
23ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥
24ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥
25ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥
26ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath